ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਲਿਸ ਨੇ ਇਕ ਅਜਿਹਾ ਗੈਂਗ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ ਜਿਹਨਾਂ ਦੇ ਕੋਲੋੰ 10 ਚੋਰੀ ਕੀਤੇ ਗਏ ਮੋਟਰਸਾਈਕਲ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਚੋਰੀ ਦੇ ਇਕ ਗੈਂਗ ਗਿਰੋਹ ਦੇ ਮੈਂਬਰਾਂ ਨੂੰ ਹਿਰਾਸਤ ਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਇਹ ਕਾਰਵਾਈ ਗੁਪਤ ਸੁਚਨਾ ਦੇ ਆਧਾਰ ਤੇ ਕੀਤੀ ਸੀ ਉਹਨਾਂ ਨੇ ਨਾਕਾ ਲਾ ਕੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ।
ਇਸ ਤੋਂ ਇਲਾਵਾ ਬਦਮਾਸ਼ਾਂ ਕੋਲੋਂ ਉਹਨਾਂ ਨੇ ਚੋਰੀ ਕੀਤੇ ਹੋਏ 10 ਮੋਟਰਸਾਇਕਲ ਵੀ ਬਰਾਮਦ ਕੀਤੇ। ਨਾਲ ਹੀ ਪੁਲਿਸ ਨੇ ਇਹ ਵੀ ਦੱਸਿਆ ਕਿ ਬਰਾਮਦ ਕੀਤੇ ਗਏ ਮੋਟਰਸਾਇਕਲਾਂ ਚ 8 ਸਪਲੈਂਡਰ ਇਕ ਪਲਸਰ ਤੇ ਇਕ ਬੁਲਿਟ ਸ਼ਾਮਲ ਹੈ। ਕਾਬਿਲੇਗੌਰ ਹੈ ਕਿ ਗ੍ਰਿਫਤਾਰ ਕੀਤੇ ਗਏ ਚੋਰ ਗਿਰੋਹ ਦੇ ਮੈਂਬਰਾਂ ਚੋਂ 1 ਫਰਾਰ ਦੱਸਿਆ ਜਾ ਰਿਹਾ ਹੈ ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

