ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਤੇਜ ਰਫਤਾਰ ਕਾਰਨ ਲਗਾਤਾਰ ਵੱਡੇ ਵੱਡੇ ਹਾਦਸੇ ਹੋ ਰਹੇ ਹਨ ਜਿਸ ਕਾਰਨ ਇਹਨਾਂ ਹਾਦਸੀਆਂ ਦੇ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸੇ ਤਰ੍ਹਾਂ ਦਾ ਇਕ ਹੋਰ ਹਾਦਸਾ ਹੁਸ਼ਿਆਰਪੁਰ-ਜਲੰਧਰ ਰੋਡ ਤੇ ਵਾਪਰਿਆ ਜਿੱਥੇ ਤੇਜ ਰਫਤਾਰ ਦੇ ਕਾਰਨ ਕ੍ਰੇਨ, ਕਾਰ ਤੇ ਮੋਟਰਸਾਈਕਲ ਦੀ ਆਪਸ ਚ ਭਿਆਨਕ ਟੱਕਰ ਹੋ ਗਈ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਚਾਰ ਲੋਕ ਗੰਭੀਰ ਜਖਮੀ ਹੋ ਗਏ। ਜਦਕਿ ਇਸ ਹਾਦਸੇ ਦੇ ਕਾਰਨ ਇਕ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਦੇ ਕਾਰਨ ਮੋਟਰਸਾਇਕਲ ਬੂਰੀ ਤਰ੍ਹਾ ਕੁਚਲਿਆ ਗਿਆ
ਫਿਲਹਾਲ ਜਖਮੀਆਂ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ ਤੇ ਨਾਲ ਹੀ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਕ੍ਰੇਨ ਚਾਲਕ ਫਰਾਰ ਹੈ ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

