ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਖਿਲਾਫ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਸਰਕਾਰ ਨੇ ਸਿੱਖਸ ਫਾਰ ਜਸਟਿਸ ਨੂੰ ਬੈਨ ਕਰ ਦਿੱਤਾ ਹੈ ਦਸ ਦਈਏ ਕਿ ਇਹ ਫੈਸਲਾ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਨਾਲ ਹੀ ਇਸ ਸੰਸਥਾ ਨੂੰ ਪੂਰਨ ਤੌਰ ਤੇ ਬੈਨ ਕਰਨ ਦੀ ਵੀ ਗੱਲ ਆਖੀ ਹੈ। ਨਾਲ ਹੀ ਉਹਨਾਂ ਨੇ ਜਥੇਬੰਦੀ ਨੂੰ ਦਹਿਸ਼ਤਗਰਦ ਜੱਥੇਬੰਦੀ ਐਲਾਨਣ ਦੀ ਮੰਗ ਕੀਤੀ ਹੈ।

