ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਪਿੰਡ ਹਰਦੋ ਖਾਨਪੁਰ ‘ਚ ਬੀਤੀ ਰਾਤ ਲਗਤਾਰ ਮੀਂਹ ਪੈਣ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਦੇ ਕਾਰਨ ਛੱਤ ਡਿੱਗ ਗਈ ਜਿਸ ਕਾਰਨ ਹਾਦਸੇ ਚ 2 ਬੱਚਿਆ ਸਮੇਤ 3 ਲੋਕ ਜਖਮੀ ਹੋ ਗਏ।
ਇਸ ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਾਹਰ ਕੱਢਕੇ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ ਸੂਬੇ ਚ ਪੈ ਰਹੇ ਮੀਂਹ ਦੇ ਕਾਰਨ ਕਈ ਥਾਵਾਂ ਚ ਪਾਣੀ ਭਰ ਗਿਆ ਜਿਸਨੇ ਪ੍ਰਸਾਸ਼ਨ ਦੀ ਪੋਲ ਖੋਲ ਦਿੱਤੀ ਹੈ। ਨਾਲ ਹੀ ਥਾਂ ਥਾਂ ਚ ਪਾਣੀ ਭਰਿਆ ਹੋਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ।


