ਕੀ ਸੰਨਿਆਸ ਲੈਣ ਤੋਂ ਬਾਅਦ BJP ‘ਚ ਸ਼ਾਮਲ ਹੋਣ ਜਾ ਰਹੇ ਹਨ MS ਧੋਨੀ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਕੁਝ ਸਮੇਂ ਤੋਂ ਆਪਣੇ ਸੰਨਿਆਸ ਲੈਣ ਦੀ ਖਬਰ ਦੇ ਕਾਰਨ ਚਰਚਾ ਦਾ ਵਿਸ਼ਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਕੁਝ ਸਮੇਂ ਤੋਂ ਆਪਣੇ ਸੰਨਿਆਸ ਲੈਣ ਦੀ ਖਬਰ ਦੇ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਇਸੇ ਦੌਰਾਨ ਇਕ ਹੋਰ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਸਿਆਸਤ ‘ਚ ਆਪਣੀ ਕਿਸਮਤ ਅਜਮਾ ਸਕਦੇ ਹਨ।

dhoni

ਸੂਤਰਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ।

MS Dhoni and amit shah

ਇਸ ਤੋਂ ਇਲਾਵਾ ਉਹਨਾਂ ਦਾ ਕਹਿਣਾ ਹੈ ਕਿ ਇਸ ਸੰਬੰਧ ‘ਚ ਲੰਬੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਕਿ ਧੋਨੀ ਭਾਜਪਾ ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਹ ਫੈਸਲਾ ਧੋਨੀ ਦੇ ਸੰਨਿਆਸ ਲੈਣ ਤੋਂ ਬਾਅਦ ਹੀ ਲਿਆ ਜਾ ਸਕੇਗਾ। ਪਰ ਉਹਨਾਂ ਨੂੰ ਪਾਰਟੀ ਦੇ ਨਾਲ ਜੋੜਣ ਦੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਮਹਿੰਦਰ ਸਿੰਘ ਧੋਨੀ ਨੇ ਲੋਕਸਭਾ ਚੋਣਾਂ ਤੋਂ ਪਹਿਲਾ ਗ੍ਰਹਿ ਮੰਤਰੀ ਅਮੀਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ।

Leave a Reply

Your email address will not be published. Required fields are marked *