ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਖਾਸਿਲਤਾਨ ਸਮਰਥਕ ਗੋਪਾਲ ਚਾਵਲਾ ਦੇ ਖਿਲਾਫ ਕਾਰਵਾਈ ਕੀਤੀ। ਪਾਕਿਸਤਾਨ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਨੂੰ ਪ੍ਰਬੰਧਕ ਕਮੇਟੀ ਤੋਂ ਹਟਾ ਦਿੱਤਾ ਹੈ। ਪਾਕਿਸਤਾਨ ਸਰਕਾਰ ਦੀ ਇਸ ਕਾਰਵਾਈ ਪਿੱਛੇ ਭਾਰਤ ਸਰਕਾਰ ਦਾ ਜੋਰ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਸਰਕਾਰ ਨੇ ਪਿਛਲੇ ਹੋਣ ਵਾਲੀ ਮੀਟਿੰਗ ਨੂੰ ਰੱਦ ਕਰ ਦਿੱਤਾ ਸੀ ਜਿਸ ਦਾ ਕਾਰਨ ਗੋਪਾਲ ਚਾਵਲਾ ਹੀ ਦੱਸਿਆ ਜਾ ਰਿਹਾ ਹੈ।
ਉੱਥੇ ਹੀ ਇਸ ਕਾਰਵਾਈ ਤੋਂ ਬਾਅਦ ਗੋਪਾਲ ਚਾਵਲਾ ਦਾ ਬਿਆਨ ਸਾਹਮਣੇ ਆਇਆ ਹੈ। ਗੋਪਾਲ ਚਾਵਲਾ ਨੂੰ ਪ੍ਰਬੰਧਕ ਕਮੇਟੀ ਤੋਂ ਹਟਾਉਣ ਤੋਂ ਬਾਅਦ ਗੋਪਾਲ ਚਾਵਲਾ ਨੇ ਕਿਹਾ ਕਿ ਪਾਕਿਸਤਾਨ ਨੇ ਕੋਈ ਕਾਰਵਾਈ ਨਹੀਂ ਕੀਤੀ ਉਹਨਾਂ ਨੇ ਉਹ ਕੀਤਾ ਹੈ ਜੋ ਉਹਨਾਂ ਨੂੰ ਸਹੀ ਲੱਗਿਆ ਹੈ।
ਪਾਕਿ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਦੇ ਖਿਲਾਫ ਕੀਤੀ ਵੱਡੀ ਕਾਰਵਾਈ: ਹੋਰ ਪੜੋ
ਭਾਰਤ ਦੇ ਦਬਾਅ ਪਾਉਣ ਤੇ ਗੋਪਾਲ ਚਾਵਲਾ ਨੇ ਕਿਹਾ ਕਿ ਪਾਕਿਸਤਾਨ ਤੋਂ ਡਰਨ ਵਾਲਾ ਨਹੀਂ ਹੈ। ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਭਲਕੇ ਕਰਤਾਰਪੁਰ ਲਾਂਘੇ ਨੂੰ ਲੈਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਮੀਟਿੰਗ ਹੋਵੇਗੀ। ਇਸ ਦੌਰਾਨ ਕਈ ਅਹਿਮ ਮੁੱਦਿਆ ਤੇ ਚਰਚਾ ਹੋ ਸਕਦੀ ਹੈ।

