ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਖਿਡੌਣੇ ਭੇਟ ਕਰਨ ਉੱਤੇ ਰੋਕ ਲਗਾ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪਿਛਲੇ ਦਿਨੀ ਸਾਹਮਣੇ ਆਇਆ ਕਿ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਖਿਡੌਣੇ (ਜਹਾਜ) ਆਦਿ ਭੇਟ ਕੀਤੇ ਜਾਂਦੇ ਹਨ, ਜੋ ਕਿ ਗੁਰਮਿਤ ਮਰਯਾਦਾ ਅਨੁਸਾਰ ਉਚਿਤ ਨਹੀ ਤੇ ਮਨਮੱਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਇਸ ਮਨਮੱਤ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।
ਲੀਵਿੰਗ ਇੰਡੀਆ ਨਿਊਜ਼ ਨੇ ਚੁੱਕਿਆ ਸੀ ਮੁੱਦਾ
ਦੱਸ ਦੇਈਏ ਕਿ ਲੀਵਿੰਗ ਇੰਡੀਆ ਨਿਊਜ਼ ਦੀ ਖਬਰ ਤੋ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ ਲਿਆ ਗਿਆ ਹੈ। ਲੀਵਿੰਗ ਇੰਡੀਆ ਨਿਊਜ਼ ਵੱਲੋਂ ਇਸ ਮੁੱਦੇ ਨੂੰ ਪੂਰੇ ਜ਼ੋਰ ਨਾਲ ਚੁੱਕਿਆ ਸੀ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਖਿਡੌਣਿਆ ਉੱਤੇ ਰੋਕ ਲਗਾ ਦਿੱਤੀ ਹੈ।

