ਨਵਜੋਤ ਸਿੱਧੂ ਨੇ ਪਹਿਲਾ ਹੀ ਦੇ ਦਿੱਤੀ ਸੀ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਸੀ ਤੇ ਨਾਲ ਹੀ ਉਹਨਾਂ ਦੇ ਵਿਭਾਗ ਦੇ ਬਦਲੇ ਜਾਣ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਸੀ ਤੇ ਨਾਲ ਹੀ ਉਹਨਾਂ ਦੇ ਵਿਭਾਗ ਦੇ ਬਦਲੇ ਜਾਣ ਤੇ ਆਪਣਾ ਨਵਾਂ ਅਹੁਦਾ ਵੀ ਨਹੀਂ ਸਾਂਭਿਆ ਸੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਜਰੀਏ ਅਸਤੀਫੇ ਦੀ ਗੱਲ ਕੀਤੀ।

ਉਹਨਾਂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਪਹਿਲਾ ਹੀ ਲਿਖਤ ‘ਚ ਆਪਣਾ ਅਸਤੀਫਾ ਦੇ ਚੁੱਕੇ ਹਨ। ਇਸ ਸੰਬੰਧੀ ਉਹਨਾਂ ਨੇ ਇਕ ਕਾੱਪੀ ਵੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਬੀਤੀ 10 ਜੂਨ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਵੱਜੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।

ਨਾਲ ਹੀ ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦੇਣਗੇ। ਕਾਬਿਲੇਗੌਰ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ oe 6 ਜੂਨ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਖੋਹ ਕੇ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ ਜਿਸ ਕਾਰਨ ਉਹ ਕਾਫੀ ਨਾਰਾਜ਼ ਚੱਲ ਰਹੇ ਸੀ। ਜਿਸ ਕਾਰਨ ਉਹਨਾਂ ਨੇ ਵਿਭਾਗ ਬਦਲੇ ਜਾਣ ਤੋਂ ਕਾਫੀ ਸਮੇਂ ਤੱਕ ਵਿਭਾਗ ਨਹੀਂ ਸਾਭਿਆ ਸੀ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਵਿਭਾਗ ਦਾ ਅਹੁਦਾ ਸਾਂਭਿਆ।

Leave a Reply

Your email address will not be published. Required fields are marked *