ਨਵਜੋਤ ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਦਸ ਦਈਏ ਕਿ ਬੀਤੇ ਦਿਨ ਨਵਜੋਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਦਸ ਦਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਜਲਦ ਹੀ ਕੈਪਟਨ ਨੂੰ ਆਪਣਾ ਅਸਤੀਫਾ ਭੇਜ ਦੇਣਗੇ।

ਜਿਸ ਤੋਂ ਬਾਅਦ ਉਹਨਾਂ ਨੇ ਸੋਮਵਾਰ ਨੂੰ ਆਪਣਾ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟਰ ਅਕਾਉਂਟ ਤੇ ਕਿਹਾ ਕਿ ਉਹਨਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਦੇ ਸਰਕਾਰੀ ਘਰ ਵਿਖੇ ਭੇਜ ਦਿੱਤਾ ਹੈ। ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਸਿਆਸੀ ਗਲਿਆਰੇ ਕਾਫੀ ਭੱਖ ਗਈ ਹੈ।

Leave a Reply

Your email address will not be published. Required fields are marked *