ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕਈ ਸ਼ਹਿਰਾਂ ਚ ਬਾਰਿਸ਼ ਨੇ ਆਪਣਾ ਕਹਿਰ ਢਾਹਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਜਿਲ੍ਹਾਂ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ ਤੇ ਸ਼੍ਰੀ ਮੁਕਤਸਰ ਸਾਹਿਬ ਲਗਾਤਾਰ ਮੀਂਹ ਪੈ ਰਿਹਾ ਹੈ।
ਉੱਥੇ ਹੀ ਬਠਿੰਡਾ ਚ ਪਿਛਲੇ 6-7 ਘੰਟਿਆਂ ਤੋਂ ਮੀਂਹ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਤੇਜ਼ ਮੀਂਹ ਦੇ ਕਾਰਨ ਲੋਕਾਂ ਦੇ ਘਰਾਂ ਚ ਪਾਣੀ ਵੜ੍ਹ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਾਲ ਹੀ ਸੜ੍ਹਕਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਪ੍ਰਸਾਸ਼ਨ ਦੀ ਵਿਵਸਥਾ ਦੇੀ ਪੋਲ ਖੁਲ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਦੇ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।











