ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਾਲ ਹੀ ਕਈ ਵੱਡੇ ਹਾਦਸੇ ਵੀ ਵਾਪਰ ਰਹੇ ਹਨ। ਇਸੇ ਤਰ੍ਹਾਂ ਹੀ ਬਠਿੰਡਾ ਚ ਭਾਰੀ ਮੀਂਹ ਦੇ ਕਾਰਨ ਗਊਸ਼ਾਲਾ ਦਾ ਲੈਂਟਰ ਡਿੱਗ ਗਿਆ
ਜਿਸ ਕਾਰਨ ਇਸ ਲੈਂਟਰ ਦੇ ਡਿੱਗਣ ਦੇ ਕਾਰਨ ਕਰੀਬ 100 ਗਊਆਂ ਲੈਂਟਰ ਹੇਠਾਂ ਦੱਬ ਗਈਆਂ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਭਿਆਨਕ ਹਾਦਸਾ ਬੀਤੀ ਰਾਤ ਕਰੀਬ 10 ਵਜੇ ਵਾਪਰਿਆ ਸੀ।
ਫਿਲਹਾਲ ਮੌਕੇ ਤੇ ਮੌਜੂਦ ਲੋਕਾਂ ਨੇ ਹੁਣ ਤਕ 10 ਗਾਵਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਨਾਲ ਹੀ ਲਗਾਤਾਰ ਰਾਹਤ ਕਾਰਜ ਜਾਰੀ ਹੈ।


