ਸੂਬੇ ‘ਚ ਜੋਰਦਾਰ ਮੀਂਹ ਦੇ ਕਾਰਨ ਸਕੂਲਾਂ ਨੂੰ ਲੈਕੇ ਸਰਕਾਰ ਨੇ ਕੀਤਾ ਇਹ ਫੈਸਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਿਛਲੇ ਕਾਫੀ ਦਿਨਾਂ ਤੋਂ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਇਸਦੇ ਚੱਲਦੇ ਮਾਨਸਾ ‘ਚ ਡੀਸੀ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਿਛਲੇ ਕਾਫੀ ਦਿਨਾਂ ਤੋਂ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਇਸਦੇ ਚੱਲਦੇ ਮਾਨਸਾ ‘ਚ ਡੀਸੀ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

School

ਮਿਲੀ ਜਾਣਕਾਰੀ ਦੇ ਅਨੁਸਾਰ ਭਾਰੀ ਮੀਂਹ ਦੇ ਕਾਰਨ ਜਿਲ੍ਹੇ ਦੇ ਕਈ ਸਕੂਲਾਂ ‘ਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab Education

ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਨਿਰਦੇਸ਼ ਜਾਰੀ ਕਰਦੇ ਹੋਏ ਸਕੂਲਾਂ ਦਾ ਸਮਾਂ 8 ਵਜੇ ਤੋਂ ਦੁਪਹਿਰ ਦੇ 2 ਵਜੇ ਤੱਕ ਦਾ ਕੀਤਾ ਹੈ।

Leave a Reply

Your email address will not be published. Required fields are marked *