ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨਾਜ਼ਾਇਜ਼ ਕਲੋਨੀਆਂ ‘ਚ ਰਹਿਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਜਲਦ ਹੀ ਵੱਡੀ ਰਾਹਤ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਬਿਨੈ ਕਰਨ ਲਈ ਸਮਾਂ ਵਧਾ ਦਿੱਤਾ ਹੈ। ਇਸ ਮਾਮਲੇ ਚ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਭਵਨ ਚ ਹੋਈ ਬੈਠਕ ਦੌਰਾਨ ਫੈਸਲਾ ਹੋਇਆ।
ਉਹਨਾਂ ਨੇ ਕਿਹਾ ਕਿ ਕਲੋਨਾਈਜ਼ਰਜ਼ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਕਲੋਨਾਈਜ਼ਰਜ਼ 31 ਅਕਤੂਬਰ ਤੱਕ ਕਾਲੋਨੀਆਂ ਰਜਿਸਟਰ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਕਾਲੋਨੀਆਂ ਤੇ ਪਲਾਟਾਂ ਵਾਲਿਆਂ ਦੀ ਸੁਵਿਧਾ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਤੇ ਨਾਲ ਹੀ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ।

