ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਾਲੀਵੁੱਡ ਤੇ ਪਾਲੀਵੁੱਡ ਦੀ ਮਸ਼ਹੁਰ ਪੰਜਾਬੀ ਰੈਪਰ ਹਾਰਡ ਕੌਰ ਦਾ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਰੈਫਰੈਂਡਮ 2020 ਕੰਪੇਨ ਦਾ ਸਮਰਥਨ ਕਰਦੇ ਹੋਏ ਨਜਰ ਆ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਖਾਲਿਸਤਾਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਵੀਡੀਓ ਚ ਹਾਰਡ ਕੌਰ ਨੇ ਰੈਫਰੰਡਮ 2020 ਦੀ ਟੀ-ਸ਼ਰਟ ਪਾਈ ਹੋਈ ਹੈ।
https://www.instagram.com/p/Bz37PoDgr_E/?utm_source=ig_embed
ਇਸ ਵੀਡੀਓ ਚ ਉਹ ਜਰਨੈਲ ਸਿੰਘ ਭਿੰਡਰਾਵਾਲੇ ਦੀ ਫੋਟੋ ਵੀ ਵਿਖਾ ਰਹੀ ਹੈ। ਇਹਨਾਂ ਹੀ ਨਹੀੰ ਦੂਜੀ ਵੀਡੀਓ ‘ਚ ਹਾਰਡ ਕੌਰ ਲੋਕਾਂ ਨੂੰ ਖਾਲਿਸਤਾਨ ਦਾ ਸਾਥ ਦੇਣ ਦੀ ਅਪੀਲ ਕਰ ਰਹੀ ਹੈ।
https://www.instagram.com/p/Bz6STIXAb4M/?utm_source=ig_embed
ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਹਾਰਡ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਅਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਵਿਰੁੱਧ ਅਪਮਾਨਜਨਕ ਟਿਪੱਣੀ ਕਰਨ ਦੇ ਕਾਰਨ ਚਰਚਾ ਚ ਆਈ ਸੀ। ਇਸ ਮਾਮਲੇ ਤੇ ਹਾਰਡ ਕੌਰ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਸੀ। ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਭਾਰਤ ਸਰਕਾਰ ਨੇ ਹਾਲ ਦੇ ਦਿਨਾਂ ਚ ਸਿੱਖਸ ਫਾਰ ਜਸਟਿਸ ਤੇ ਪਾਬੰਦੀ ਲੱਗਾ ਦਿੱਤੀ ਹੈ।
