ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਏ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਦੇ ਚੱਲਦੇ ਪੰਜਾਬ ਦੇ ਕਈ ਅਜਿਹੇ ਇਲਾਕੇ ਹਨ ਜਿੱਥੇ ਭਾਰੀ ਮੀਂਹ ਦੇ ਕਾਰਨ ਹੜ੍ਹ ਦੇ ਸੰਕਟ ਬਣੇ ਹੋਏ ਹਨ। ਇਸੇ ਤਰ੍ਹਾਂ ਹੀ ਪਾਤੜਾਂ ਲਾਗੇ ਘੱਗਰ ਚ 25 ਫੁੱਟ ਦਾ ਪਾੜ ਪੈ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਰਸੌਲੀ ਲਾਗੇ ਟੁੱਟਿਆ ਘੱਗਰ ਦਾ ਕਿਨਾਰਾ ਟੁੱਟ ਗਿਆ ਹੈ ਜਿਸ ਕਾਰਨ ਖਤਰਾ ਵੱਧ ਗਿਆ ਹੈ।
ਇਸ ਤੋਂ ਇਲਾਵਾ ਦਸ ਦਈਏ ਕਿ ਸੁਤਰਾਣਾ ਦੇ ਆਲੇ ਦੁਆਲੇ ਦੇ ਇਲਾਕੇ ਪਾਣੀ ‘ਚ ਡੁੱਬ ਗਏ ਹਨ। ਫਿਲਹਾਲ ਘੱਗਰ ‘ਚ ਪਏ ਪਾੜ ਨੂੰ ਬੰਦ ਕਰਨ ਦੇ ਕਾਰਜ ਕੀਤੇ ਜਾ ਰਹੇ ਹਨ।


