ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੰਤਰੀ ਅਹੁਦੇ ਤੋਂ ਅਸਤੀਫਾ ਭੇਜ ਦਿੱਤਾ ਸੀ ਜਿਸਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਵੀਕਾਰ ਕਰ ਲਿਆ। ਉੱਥੇ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰ ਲੈਣ ਤੋਂ ਬਾਅਦ ਹਰ ਇਕ ਪਾਰਟੀ ਦੇ ਨੇਤਾਵਾਂ ਵੱਲੋਂ ਬਿਆਨ ਸਾਹਮਣੇ ਆ ਰਹੇ ਹਨ। ਇਸ ਮਾਮਲੇ ਤੇ ਵਿਰੋਧੀ ਧੀਰ ਦੇ ਆਗੂ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/1165110693697675/
ਉਹਨਾਂ ਨੇ ਕਿਹਾ ਕਿ ਸਿੱਧੂ ਤੋਂ ਪੰਜਾਬ ਦੇ ਲੋਕਾਂ ਨੂੰ ਕਾਫੀ ਉਮੀਦਾਂ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੇ ਨਾਲ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਸਾਹਮਣੇ ਆਇਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਚ ਫੇਰ ਬਦਲ ਕੀਤੀ ਸੀ ਜਿਸ ‘ਚ ਸਿੱਧੂ ਦੇ ਦੋਵੇ ਵਿਭਾਗ ਨੂੰ ਖੋਹਣ ਤੋਂ ਬਾਅਦ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ। ਆਪਣਾ ਵਿਭਾਗ ਬਦਲੇ ਜਾਣ ਦੇ ਕਾਰਨ ਸਿੱਧੂ ਕਾਫੀ ਨਾਰਾਜ ਚਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।
