ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਨੂੰ ਕੀਤਾ ਆਊਟ ਤੇ ਕਹੀ ਇਹ ਵੱਡੀ ਗੱਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹਨਾਂ ਨੇ ਸਿੱਧੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹਨਾਂ ਨੇ ਸਿੱਧੂ ਦੇ ਅਸਤੀਫੇ ਨੂੰ ਰਾਜਪਾਲ ਕੋਲ ਭੇਜ ਦਿੱਤਾ। ਦਸ ਦਈਏ ਕਿ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜੂਰ ਕਰ ਲਿਆ ਹੈ।

Captain and sidhu

 

ਨਾਲ ਹੀ ਉਹਨਾਂ ਨੇ ਕਿਹਾ ਕਿ ਜਦੋ ਤੱਕ ਕੋਈ ਨਵਾਂ ਮੰਤਰੀ ਨਹੀਂ ਮਿਲ ਜਾਂਦਾ ਉਦੋਂ ਤੱਕ ਬਿਜਲੀ ਵਿਭਾਗ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਹੀ ਸੰਭਾਲਣਗੇ। ਪੰਜਾਬ ਦੇ ਰਾਜਪਾਲ ਦੇ ਅਸਤੀਫੇ ਨੂੰ ਮਨਜੂਰ ਕਰਨ ਤੋਂ ਬਾਅਦ ਸਿੱਧੂ ਅਧਿਕਾਰਿਤ ਤੌਰ ਤੇ ਕੈਬਨਿਟ ਚੋਂ ਬਾਹਰ ਹੋ ਗਏ ਹਨ। ਦਸ ਦਈਏ ਕਿ ਵਿਭਾਗ ਦੇ ਬਦਲੇ ਜਾਣ ਤੇ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜੋ :- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

Leave a Reply

Your email address will not be published. Required fields are marked *