ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਲੋਕਾਂ ਨੂੰ ਪਿਛਲੇ ਕਾਫੀ ਦਿਨਾਂ ਤੋਂ ਗਰਮੀ ਦੇ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਰ ਹੁਣ ਪੰਜਾਬ ਦੇ ਲੋਕਾਂ ਨੂੰ ਜਲਦ ਹੀ ਗਰਮੀ ਤੋਂ ਰਾਹਤ ਮਿਲੇਗੀ। ਦਸ ਦਈਏ ਕਿ ਆਉਣ ਵਾਲੇ 24 ਤੋਂ 26 ਜੁਲਾਈ ਨੂੰ ਸੂਬੇ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਜਲਦ ਹੀ ਭਾਰੀ ਮੀਂਹ ਪੈ ਸਕਦਾ ਹੈ। ਭਾਰੀ ਮੀਂਹ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਤਾਪਮਾਨ ‘ਚ ਗਿਰਾਵਟ ਵੀ ਆਵੇਗੀ।


