ਨਸ਼ੇ ਤੇ ਅੱਤਵਾਦ ਵਰਗੇ ਗੰਭੀਰ ਮੁੱਦਿਆ ਨੂੰ ਲੈਕੇ 7 ਸੁਬਿਆਂ ਦਾ ਮਹਾਮੰਥਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਨਸ਼ਾ ਪੰਜਾਬ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਨਸ਼ਾ ਪੰਜਾਬ ਦਾ ਇਕ ਅਜਿਹਾ ਮਾਮਲਾ ਹੈ ਜਿਸ ਕਾਰਨ ਸਰਕਾਰ ਨੂੰ ਇਸ ਕਾਰਨ ਕਾਫੀ ਲਾਹਣਤਾ ਪੈ ਰਹੀਆਂ ਹਨ।

ਉੱਥੇ ਹੀ ਨਸ਼ੇ ਦੇ ਇਸ ਗੰਭੀਰ ਮੁੱਦੇ ਨੂੰ ਲੈਕੇ ਚੰਡੀਗੜ੍ਹ ‘ਚ ਮਹਾਮੰਥਨ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਿਆਂ ਦੇ ਮੁੱਦੇ ਨੂੰ ਲੈਕੇ 7 ਸੁਬਿਆਂ ਦੇ ਮੁੱਖ ਮੰਤਰੀਆਂ ਨੇ ਸਾਂਝੀ ਰਣਨੀਤੀ ਉਲੀਕੀ ਹੈ। ਨਾਲ ਹੀ 7 ਸੂਬਿਆਂ ਵੱਲੋਂ ਇਕ ਸਰਚ ਅਭਿਆਨ ਵੀ ਚਲਾਇਆ ਜਾਵੇਗਾ।  ਇਹ ਮਹਾਮੰਥਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਦਸ ਦਈਏ ਕਿ ਇਸ ਮੀਟਿੰਗ ਦੌਰਾਨ ਨਸ਼ਿਆਂ ਦੇ ਮੁੱਦੇ ਤੇ ਚਰਚਾ ਕੀਤੀ ਗਈ।

CM Meeting

ਨਾਲ ਹੀ ਉਹਨਾਂ ਵੱਲੋਂ ਨਸ਼ੇ ਤਸਕਰਾਂ ਤੇ ਵੀ ਨਕੇਲ ਕੱਸੀ ਜਾਵੇਗੀ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦ ਦੇ ਮੁੱਦੇ ਤੇ ਵੀ ਚਿੰੰਤਾ ਪ੍ਰਗਟਾਈ। ਦੱਸਣਯੋਗ ਗੱਲ ਹੈ ਕਿ ਇਸ ਮੀਟਿੰਗ ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ ਦਿੱਲੀ, ਰਾਜਸਥਾਨ ਤੇ ਚੰਡੀਗੜ੍ਹ ਵੱਲੋਂ ਕੀਤੀ ਗਈ।

 

Leave a Reply

Your email address will not be published. Required fields are marked *