ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਹਿਰਾਗਾਗਾ ਦੇ ਪਿੰਡ ਖੰਡੇਬਾਦ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਾਮੂਲੀ ਤਕਰਾਰ ਨੇ ਖੂਨੀ ਝੜਪ ਦਾ ਰੂਪ ਧਾਰ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਡਿਊਟੀ ਦੀ ਸ਼ਿਫਟ ਨੂੰ ਲੈਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ
ਜਿਸ ਕਾਰਨ ਇਹ ਝਗੜਾ ਇਹਨਾਂ ਜਿਆਦਾ ਵਧ ਗਿਆ ਕਿ ਇਕ ਬਿਜਲੀ ਮੁਲਾਜ਼ਮ ਨੇ ਆਪਣੇ ਸਾਥੀ ਬਿਜਲੀ ਮੁਲਾਜ਼ਮ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਮੁਲਾਜ਼ਮ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਿਜਲੀ ਮੁਲਾਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਜਿਸਦੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

