ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦਾ ਇਕ ਅਜਿਹਾ ਪਿੰਡ ਮਸਤੁਵਾਲਾ ਜਿੱਥੇ ਪਿਛਲੇ 24 ਘੰਟਿਆਂ ਤੋਂ ਇੱਕ ਔਰਤ ਆਪਣੇ ਦੋ ਬੱਚਿਆਂ ਸਮੇਤ ਸੜਕ ਤੇ ਰਹਿਣ ਲਈ ਮਜਬੂਰ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਆਪਣੇ ਦੋ ਬੱਚਿਆਂ ਸਮੇਤ ਘਰ ਦੀ ਛੱਤ ਡਿੱਗਣ ਦੇ ਕਾਰਨ ਪਿੰਡ ਦੇ ਪੰਚਾਇਤ ਘਰ ਦੇ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰਹਿ ਰਹੀ ਸੀ।
ਪਰ ਬੀਡੀਓ ਸਾਹਿਬ ਦੇ ਹੁਕਮਾਂ ਤੋਂ ਬਾਅਦ ਤਿੰਨ ਪੁਲਿਸ ਮੁਲਾਜਮਾਂ ਨੇ ਦੋਵਾਂ ਮਾਵਾਂ ਧੀਆਂ ਨੂੰ ਧੱਕੇ ਮਾਰ ਕੇ ਪੰਚਾਇਤ ਘਰ ਦੇ ਵਿੱਚੋਂ ਬਾਹਰ ਕੱਢ ਦਿੱਤਾ। ਨਾਲ ਹੀ ਉਹਨਾਂ ਦਾ ਸਾਰਾ ਸਾਮਾਨ ਨੂੰ ਬਾਹਰ ਸੁੱਟ ਦਿੱਤਾ। ਬੇਘਰ ਹੋਈ ਮਹਿਲਾ ਆਪਣੇ ਦੋ ਬੱਚਿਆਂ ਸਮੇਤ ਬਾਰਿਸ਼ ਦੇ ਮੌਸਮ ‘ਚ ਲਗਭਗ 24 ਘੰਟਿਆਂ ਤੋਂ ਸੜ੍ਹਕ ਤੇ ਰਹਿ ਰਹੀ ਹੈ।
ਉੱਥੇ ਹੀ ਇਸ ਮਾਮਲੇ ਤੇ ਮਹਿਲਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਰਪੰਚ ਵੱਲੋਂ ਨਿਜੀ ਰੰਜਿਸ਼ ਦੇ ਚੱਲਦੇ ਉਹਨਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਮਹਿਲਾ ਨੇ ਨਿਆਂ ਦੀ ਮੰਗ ਕੀਤੀ ਹੈ।

