ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖਿਲਾਫ਼ ਧਾਰਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਸ਼ਿਕਾਇਤ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕਮਲਨਾਥ ਨੇ ਫੇਸਬੁੱਕ ਪੇਜ ਤੇ ਗੁਰਬਾਣੀ ਦੀਆਂ ਤੁਕਾਂ ਨੂੰ ਤੋੜ ਮਰੋੜ ਕੇ ਖੁਦ ਲਈ ਇਸਤੇਮਾਲ ਕੀਤਾ।
ਜਿਸ ਤੋਂ ਬਾਅਦ ਡੀਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸੀਨੀਅਰ ਉੱਪ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਕਮਲਨਾਥ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਕਮਲਨਾਥ ਨੇ ਖੁਦ ਉੱਤਣ ਸਿੱਧ ਕਰਨ ਦੇ ਚੱਕਰ ‘ਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਗੁਰਬਾਣੀ ਦੀਆਂ ਤੁਕਾਂ ਦਾ ਇਸਤੇਮਾਲ ਪੋਸਟਰ ਚ ਕੀਤਾ ਸੀ।


