ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੁਰ ਦੇ ਪਿੰਡ ਬਡਰੁੱਖਾ ਤੋਂ ਇਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਕਿਸਾਨ ਵੱਲੋਂ ਨਸ਼ੇ ਦੇ ਖਿਲਾਫ ਬੋਲਣ ਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸਾਨ ਦੇ ਖੇਤਾਂ ਦੇ ਨੇੜੇ ਇਕ ਸਾਧੂ ਕੁਟੀਆ ਬਣਾ ਕੇ ਰਹਿੰਦਾ ਸੀ ਜੋ ਕਿ ਨਸ਼ੇ ਕਰਦਾ ਵੀ ਸੀ ਤੇ ਨੌਜਵਾਨਾਂ ਨੂੰ ਵੀ ਇਸ ਲਤ ਨੂੰ ਲਗਾਉਂਦਾ ਸੀ।
ਜਦੋ ਇਸਦਾ ਪਤਾ ਕਿਸਾਨ ਨੂੰ ਲੱਗਿਆ ਤਾਂ ਕਿਸਾਨ ਤੇ ਸਾਧੂ ਦੇ ਵਿਚਾਲੇ ਹਰ ਵੇਲੇ ਲੜਾਈ ਹੁੰਦੀ ਰਹਿੰਦੀ ਸੀ। ਇਸੇ ਰੰਜੀਸ਼ ਦੇ ਚੱਲਦੇ ਸਾਧੂ ਨੇ ਆਪਣੇ ਸਾਥੀ ਦੇ ਨਾਲ ਮਿਲਕੇ ਕਿਸਾਨ ਦਾ ਕਤਲ ਕਰ ਦਿੱਤਾ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਨੂੰ ਹਿਰਾਸਤ ਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


