ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਮੁੜ ਐੱਸਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਤੇ ਸਵਾਲ ਚੁੱਕੇ ਹਨ। ਦਸ ਦਈਏ ਕਿ ਬਿਕਰਮ ਮਜੀਠੀਆ ਨੇ ਕੁੰਵਰ ਵਿਜੈ ਪ੍ਰਤਾਪ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੁੰਵਰ ਦੀ ਜਾਂਚ ਸਿਆਸਤ ਤੋਂ ਪ੍ਰੇਰਿਤ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਹਾਈਕੋਰਟ ਦੇ ਚੀਫ ਜਸਟਿਸ ਜੁਰਮਾਨਾ ਲਾ ਚੁੱਕੇ ਹਨ ਇਸ ਤੋਂ ਇਲਾਵਾ ਮਜੀਠੀਆ ਨੇ ਇਹ ਵੀ ਕਿਹਾ ਕਿ ਉਸ ਸਮੇਂ ਜਾਂਚ ਗਲਤ ਕੀਤੀ ਗਈ ਸੀ। ਜਿਸ ਕਾਰਨ ਕੁੰਵਰ ਵਿਜੇ ਪ੍ਰਤਾਪ ਨੇ ਹਾਈਕੋਰਟ ਤੋਂ ਮੁਆਫੀ ਵੀ ਮੰਗੀ ਸੀ।

