ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਐਸ.ਟੀ.ਐਫ਼ ਟੀਮ ਨੇ ਪਠਾਨਕੋਟ ਦੇ ਪਿੰਡ ਮੀਰਥਲ ‘ਚ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਇਕ ਘਰ ਦੇ ਨੇੜੇ ਪੈਂਦੇ ਖੇਤਾਂ ਚੋਂ ਇਕ ਕਰੋੜ ਰੁਪਏ ਦੇ ਕਰੀਬ ਦੀ ਕਰੰਸੀ ਬਰਾਮਦ ਹੋਈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਚ ਪੁਲਿਸ ਨੇ ਕੁਝ ਵਿਅਕਤੀਆਂ ਨੇ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਹਿਰਾਸਤ ‘ਚ ਲਏ ਗਏ ਵਿਅਕਤੀਆਂ ਕੋਲੋਂ ਪੁੱਛਗਿਛ ਕਰ ਰਹੀ ਹੈ।
ਜਿਸ ਤੇ ਕਈ ਹੋਰ ਖੁਲਾਸੇ ਹਣ ਦੀ ਉਮੀਦ ਜਤਾਈ ਜਾ ਰਹੀ ਹੈ। ਦੱਸਣਯੋਗ ਗੱਲ ਹੈ ਕਿ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਚ ਲਿਆ ਸੀ ਜਿਹਨਾਂ ਨੇ ਇਸ ਠਿਕਾਣੇ ਬਾਰੇ ਦੱਸਿਆ। ਫਿਲਹਾਲ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ


