ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਬਾਕੀ ਫੈਸਲਾ CWC ਨੇ ਲੈਣਾ ਹੈ।
ਦੱਸਣਯੋਗ ਗੱਲ ਹੈ ਕਿ ਰਾਹੁਲ ਗਾਂਧੀ ਨੇ ਲੋਕਸਭਾ ਚੋਣਾਂ ਚ ਹਾਰ ਦੀ ਜਿੰਮੇਵਾਰੀ ਖੁਦ ਲੈਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਹਰ ਕਿਸੇ ਦੀ ਨਜਰ ਇਸ ਤੇ ਲੱਗੀ ਹੋਈ ਹੈ ਆਖਿਰ ਹੁਣ ਕਾਂਗਰਸ ਪਾਰਟੀ ਦੀ ਬਾਗਡੋਰ ਕੌਣ ਸਾਂਭੇਗਾ।

