ਫਿਲੌਰ ‘ਚ ਪੁਲਿਸ ਨੇ ਨਾਕੇਬੰਦੀ ਦੌਰਾਨ ਲੱਖਾਂ ਦੀ ਭਾਰਤੀ ਤੇ ਹਜ਼ਾਰਾ ਦੀ ਵਿਦੇਸ਼ੀ ਨਗਦੀ ਕੀਤੀ ਬਰਾਮਦ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਨੂੰ ਲੈਕੇ ਹਰ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਹਰ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਨੂੰ ਲੈਕੇ ਹਰ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਹਰ ਤਰ੍ਹਾਂ ਦਾ ਨਸ਼ਾ ਬਰਾਮਦ ਵੀ ਹੋ ਰਿਹਾ ਹੈ ਤੇ ਨਸ਼ੇ ਦੇ ਉਹਨਾਂ ਠਿਕਾਣਿਆਂ ਦੀ ਵੀ ਜਾਣਕਾਰੀ ਹਾਸਿਲ ਹੋ ਰਹੀ ਹੈ ਜਿਸ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ।

Currency Currency

ਇਸੇ ਤਰ੍ਹਾਂ ਹੀ ਫਿਲੌਰ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਇਕ ਬੱਸ ਦੀ ਚੈਕਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦੇ ਦੌਰਾਨ ਬੱਸ ਚੋਂ ਪੁਲਿਸ ਨੇ ਇਕ ਵਿਅਕਤੀ ਕੋਲੋਂ 33 ਲੱਖ 61 ਹਜ਼ਾਰ ਰੁਪਏ ਤੇ 20 ਹਜ਼ਾਰ ਯੂਰੋ ਬਰਾਮਦ ਕੀਤੇ। ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਵਿਅਕਤੀ ਫਿਲੌਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਬਰਾਮਦ ਕੀਤੇ ਗਏ ਪੈਸੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *