ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸਦੇ ਨਾਲ ਹੀ ਮੀਂਹ ਦੇ ਕਾਰਨ ਤਾਪਮਾਨ ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀਂ ਤੋਂ ਕਾਫੀ ਰਾਹਤ ਮਿਲੀ ਹੈ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਭਾਰੀ ਮੀਂਹ ਤੇ ਤੁਫਾਨ ਦੇ ਕਾਰਨ ਕਾਫੀ ਥਾਵਾਂ ਤੇ ਨੁਕਸਾਨ ਹੋਇਆ ਹੈ।
ਇਹਨਾਂ ਹੀ ਨਹੀਂ ਸੂਬੇ ਦੇ ਕਈ ਅਜੀਹੇ ਇਲਾਕੇ ਹਨ ਜਿਹਨਾਂ ਦੇ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ।
ਉੱਥੇ ਹੀ ਭਾਰੀ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜਾ ਹੋਇਆ ਪਇਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



