ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਪੁਰਾ ਦੇ ਖੇੜੀ ਗੰਡਿਆਂ ਤੋਂ ਲਾਪਤਾ ਹੋਏ 2 ਬੱਚਿਆਂ ਦੇ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਚ ਪੁਲਿਸ ਦਾ ਕਹਿਣਾ ਹੈ ਕਿ ਲਾਪਤਾ ਹੋਏ ਬੱਚਿਆ ਦੇ ਪਿਤਾ ਨੇ ਗਲਤ ਬਿਆਨ ਦਿੱਤੇ ਸਨ। ਇਸ ਮਾਮਲੇ ਚ ਪਿਤਾ ਨੇ ਕਿਹਾ ਸੀ ਕਿ ਉਹ ਢਾਬੇ ਤੋਂ ਸਾਢੇ ਅੱਠ ਵਜੇ ਤੱਕ ਮੌਜੂਦ ਸੀ ਪਰ ਸੀਸੀਟੀਵੀ ਫੁਟੇਜ ਬੱਚਿਆ ਦਾ ਪਿਤਾ ਸਾਢੇ ਨੌ ਵਜੇ ਤੱਕ ਦਿਖ ਰਿਹਾ ਹੈ।
ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਚ ਇਕ ਬੱਚੇ ਦੀ ਲਾਸ਼ ਬਰਾਮਦ ਹੋਈ ਸੀ ਜਿਸਨੂੰ ਪਰਿਵਾਰ ਵਾਲਿਆਂ ਨੇ ਪਹਿਚਾਣ ਤੋਂ ਇਨਕਾਰ ਕਰ ਦਿੱਤਾ ਸੀ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਬੱਚੇ ਦੀ ਲਾਸ਼ ਦੀ ਪਹਿਚਾਣ ਕਰਨ ਲਈ ਪਰਿਵਾਰ ਦੇ DNA ਦੀ ਮੰਗ ਕੀਤੀ ਸੀ ਪਰ ਪਰਿਵਾਰ ਵਾਲਿਆਂ ਨੇ DNA ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

