ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਨੱਥੂਨਾਲਾ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਦਸ ਦਈਏ ਕਿ ਇਕ ਨੌਜਵਾਨ ਨੇ ਆਪਣੀ ਪਰਿਵਾਰ ਦੇ ਪੰਜ ਜੀਆਂ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਦਾ ਕੁਝ ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ।
ਪਰ ਇਸ ਵਿਆਹ ਨੂੰ ਲੈਕੇ ਪਰਿਵਾਰ ਚ ਕਲੇਸ਼ ਹੋਇਆ ਜਿਸ ਤੋਂ ਬਾਅਦ ਗੁੱਸੇ ਚ ਨੌਜਵਾਨ ਨੇ ਆਪਣੇ ਹੀ ਪਰਿਵਾਰ ਦੇ ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਦਸ ਦਈਏ ਕਿ ਨੌਜਵਾਨ ਦੇ ਹੱਥ ਤੋਂ ਇਕ ਸੁਸਾਇਡ ਨੋਟ ਮਿਲਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਪੂਰੇ ਪਿੰਡ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।



