ਸਾਊਦੀ ਅਰਬ ਦੀ ਜੇਲ੍ਹ ‘ਚ ਬੰਦ ‘ਪੰਜਾਬੀ’, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਨੌਜਵਾਨ ਰੋਜੀ ਰੋਟੀ ਕਮਾਉਣ ਦੇ ਲਈ ਵਿਦੇਸ਼ ਜਾਉਂਦੇ ਹਨ ਪਰ ਉੱਥੇ  ਨੌਜਵਾਨਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਨੌਜਵਾਨ ਰੋਜੀ ਰੋਟੀ ਕਮਾਉਣ ਦੇ ਲਈ ਵਿਦੇਸ਼ ਜਾਉਂਦੇ ਹਨ ਪਰ ਉੱਥੇ  ਨੌਜਵਾਨਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਇਕ ਅਜਿਹਾ ਮਾਮਲਾ ਸਾਊਦੀ ਅਰਬ ਤੋਂ ਸਾਹਮਣੇ ਆਇਆ ਹੈ ਜਿੱਥੇ ਜੇਲ ‘ਚ ਇਕ ਪੰਜਾਬੀ ਨੌਜਵਾਨ ਕੈਦ ਹੈ। ਦਸ ਦਈਏ ਕਿ ਨੌਜਵਾਨ ਗੁਰਦਾਸਪੁਰ ਦੇ ਪਿੰਡ ਬਾਹਮਣੀ ਦਾ ਰਹਿਣ ਵਾਲਾ ਹੈ ਨੌਜਵਾਨ ਦੇ ਪਰਿਵਾਰ ਵੱਲੋਂ ਉਸਦੀ ਰਿਹਾਈ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ 8 ਮਹੀਨੇ ਪਹਿਲਾਂ ਜਾਸੂਸੀ ਦੇ ਕੇਸ ਚ ਜੇਲ੍ਹ ਹੋਈ ਸੀ।

jail

ਪਰ ਇਸ ਮਾਮਲੇ ਤੇ ਪੀੜਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਬੇਟੇ ਦੀ ਕਿਸੇ ਮੁੰਡੇ ਦੇ ਨਾਲ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਲੜਾਈ ਹੋ ਗਈ ਸੀ। ਜਿਸ ਤੋਂ ਦੂਜੇ ਮੁੰਡੇ ਨੇ ਉਹਨਾਂ ਦੇ ਬੇਟੇ ਨੂੰ ਝੂਠੇ ਇਲਜ਼ਾਮ ਚ ਫਸਾ ਦਿੱਤਾ ਜਿਸ ਤੋਂ ਬਾਅਦ ਉਸਨੂੰ ਜੇਲ੍ਹ ਚ ਬੰਦ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਹਨਾਂ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਉੱਥੇ ਹੀ ਇਸ ਮਾਮਲੇ ਤੇ ਪੀੜਤ ਪਰਿਵਾਰ ਨੇ ਹਲਕੇ ਦੇ ਸਾਂਸਦ ਸਨੀ ਦਿਓਲ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ।

 

 

Leave a Reply

Your email address will not be published. Required fields are marked *