ਸੂਬੇ ‘ਚ ਬਣੇ ਨਸ਼ੇ ਦੇ ਦਲਦਲ ‘ਚ ਧਸਦੇ ਜਾ ਰਹੇ ਨੌਜਵਾਨ: ਇਕ ਹੋਰ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।

https://youtu.be/XePuL49EVmY

ਮਿਲੀ ਜਾਣਕਾਰੀ ਦੇ ਅਨੁਸਾਰ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ। ਨੌਜਵਾਨ ਦੀ ਤਲਾਸ਼ੀ ਦੌਰਾਨ ਉਸਦੀ ਜੇਬ ਚੋਂ ਇਕ ਸਰੀਜ ਮਿਲੀ ਹੈ। ਜਿਸ ਤੋਂ ਪਤਾ ਚੱਲਿਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਦੇ ਕਾਰਨ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *