ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਨਸ਼ਾ ਆਪਣੀਆਂ ਜੜ੍ਹਾਂ ਫੈਲਾ ਰਿਹਾ ਹੈ। ਇਹਨਾਂ ਨਸ਼ੇ ਦੀ ਜੜ੍ਹਾਂ ‘ਚ ਪੰਜਾਬ ਦੇ ਨੌਜਵਾਨ ਧਸਦੇ ਜਾ ਰਹੇ ਹਨ। ਹੁਣ ਇਸ ਦਲਦਲ ‘ਚ ਪੰਜਾਬਣਾਂ ਵੀ ਧਸਦੀ ਜਾ ਰਹੀਆਂ ਹਨ। ਦਸ ਦਈਏ ਕਿ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 27 ਸਾਲਾ ਵਿਆਹੁਤਾ ਪਿਛਲੇ ਇਕ ਸਾਲ ਤੋਂ ਨਸ਼ਾ ਕਰ ਰਹੀ ਸੀ।
ਜਿਸ ਕਾਰਨ ਉਸਨੂੰ ਇਲਾਜ ਲਈ ਹਸਪਤਾਲ ਚ ਦਾਖਿਲ ਕਰਵਾਇਆ ਗਿਆ ਸੀ। ਜਿੱਥੇ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਗੌਰ ਕਰਨ ਵਾਲੀ ਗੱਲ ਇਹ ਹੈ ਕਿ ਨਸ਼ਾ ਪੰਜਾਬ ਚ ਫੈਲਦਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦੀ ਜਵਾਨੀ ਤੇ ਸਕੰਟ ਆ ਬਣਿਆ ਹੈ। ਜੇਕਰ ਸਮੇਂ ਰਹਿੰਦੇ ਇਸ ਦੇ ਖਿਲਾਫ ਕੋਈ ਸਖਤ ਕਦਮ ਨਾ ਚੁੱਕਿਆ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋ ਇੱਥੇ ਦੇ ਨੌਜਵਾਨ ਪੂਰੀ ਤਰ੍ਹਾਂ ਨਸ਼ੇ ਦੇ ਆਦੀ ਹੋ ਜਾਣਗੇ।

