ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਨੂੰ ਲੈਕੇ ਮੋਦੀ ਸਰਕਾਰ ਵੱਲੋਂ ਇਤਿਹਾਸਿਤ ਫੈਸਲਾ ਲਿਆ ਗਿਆ ਹੈ। ਦਸ ਦਈਏ ਕਿ ਮੋਦੀ ਸਰਕਾਰ ਦੇ ਫੈਸਲੇ ਅਨੁਸਾਰ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ। ਨਾਲ ਹੀ ਜੰਮੂ ਕਸ਼ਮੀਰ ‘ਚ ਧਾਰਾ 370 ਤੇ 35 ਏ ਨੂੰ ਵੀ ਹਟਾ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਇਹ ਮਾਮਲਾ ਕਾਫੀ ਸਮੇਂ ਤੋਂ ਭੱਖਿਆ ਹੋਇਆ ਜਿਸ ਤੇ ਮੋਦੀ ਸਰਕਾਰ ਵੱਲੋਂ ਵੱਡਾ ਧਮਾਕਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੱਦਾਖ ਵੀ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਿਆ ਹੈ। ਇਸ ਤੋਂ ਇਲਾਵਾ ਦੱਸ ਦਈਏ ਇਸ ਪ੍ਰਸਤਾਵ ਦੌਰਾਨ ਸਦਨ ‘ਚ ਕਾਫੀ ਹੰਗਾਮਾ ਹੋਇਆ ਹੈ।
ਨਾਲ ਹੀ ਅਮਿਤ ਸ਼ਾਹ ਨੇ ਆਪਣੇ ਬਿਆਨ ਚ ਕਿਹਾ ਕਿ ਲੱਦਾਖ ਦੇ ਲੋਕਾਂ ਦਾ ਕਾਫੀ ਲੰਬੇ ਸਮੇਂ ਤੋਂ ਮੰਗ ਸੀ ਕਿ ਲੱਦਾਖ ਨੂੰ ਕੇਂਦਰ ਸ਼ਾਸਿਤ ਦਾ ਦਰਜਾ ਦਿੱਤਾ ਜਾਵੇ। ਤਾਂ ਜੋ ਉੱਥੇ ਰਹਿ ਰਹੇ ਲੋਕ ਆਪਣੇ ਟੀਚੇ ਤੇ ਪਹੁੰਚ ਸਕਣ। ਜਿਸ ਤੋਂ ਬਾਅਦ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਹੈ ਪਰ ਉੱਥੇ ਵਿਧਾਨਸਭਾ ਨਹੀਂ ਹੋਵੇਗੀ। ਇਸ ਤੋਂ ਇਲਾਵਾ ਦੱਸ ਦਈਏ ਕਿ ਜੰਮੂ ਕਸ਼ਮੀਰ ਨੂੰ ਅੱਲਗ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦਿੱਲੀ ਦੀ ਤਰ੍ਹਾਂ ਹੀ ਜੰਮੂ ਕਸ਼ਮੀਰ ‘ਚ ਵਿਧਾਨਸਭਾ ਹੋਵੇਗੀ।
ਦਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਧਾਰਾ 370 ਨੂੰ ਹਟਾਉਣ ਦੇ ਸੰਕਲਪ ਪੇਸ਼ ਕੀਤੇ ਜਾਣ ਤੋਂ ਬਾਅਦ ਹੀ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕੀਤਾ ਗਿਆ। ਪੀਡੀਪੀ ਸਾਂਸਦਾਂ ਵੱਲੋਂ ਇਕ ਘੋਸ਼ਣਾ ਤੋਂ ਬਾਅਦ ਕਪੜੇ ਫਾੜ ਦਿੱਤੇ ਤੇ ਹੰਗਾਮਾ ਕਰਨ ਲੱਗੇ। ਉੱਥੇ ਹੀ ਇਸ ਫੈਸਲੇ ਤੇ ਕਾਂਗਰਸ ਦੇ ਸੰਸਦ ਗੁਲਾਮ ਨਬੀ ਨੇ ਕਿਹਾ ਕਿ ਬੀਜੇਪੀ ਨੇ ਸਵਿਧਾਨ ਦੀ ਹੱਤਿਆ ਕੀਤੀ ਹੈ।


