ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਇਕ ਨੌਜਵਾਨ ਵੱਲੋਂ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ੇਖਾ ਫਾਟਕ ਦੇ ਨੇੜੇ ਨੌਜਵਾਨ ਨੇ ਮੋਟਰਸਾਈਕਲ ਛੱਡ ਇਕਦਮ ਰੇਲਗੱਡੀ ਦੇ ਅੱਗੇ ਡਿੱਗ ਗਿਆ।
ਜਿਸ ਕਾਰਨ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

