ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਜਰਾਤ ਦੇ ਖੇੜਾ ਜਿਲ੍ਹੇ ‘ਚ ਪ੍ਰਗਤੀਨਗਰ ਨਾਡੀਆਡ ‘ਚ ਇਕ ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗ ਦਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਹੀ ਢਹਿ ਢੇਰੀ ਹੋ ਗਈ ਜਿਸ ਕਾਰਨ ਮੌਕੇ ਤੇ ਹੀ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ
ਜਦਕਿ ਇਸ ਹਾਦਸੇ ਦੇ ਕਾਰਨ ਕਈ ਲੋਕ ਗੰਭੀਰ ਜਖਮੀ ਹੋ ਗਏ। ਉੱਥੇ ਹੀ ਇਸ ਹਾਦਸੇ ਦਾ ਕਾਰਨ ਭਾਰੀ ਮੀਂਹ ਦੱਸਿਆ ਜਾ ਰਿਹਾ ਹੈ।
ਫਿਲਹਾਲ ਮੌਕੇ ਤੇ ਪਹੁੰਚੀ ਰਾਹਤ ਬਚਾਅ ਦੀ ਟੀਮ ਵੱਲੋਂ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਨਾਲ ਹੀ ਕਈ ਲੋਕਾਂ ਦੇ ਇਮਾਰਤ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।



