ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਚੋਰੀ ਦੀਆਂ ਵਾਰਦਾਤਾਂ ਇਹਨੀ ਜਿਆਦਾ ਵੱਧ ਗਈਆਂ ਹਨ ਕਿ ਹੁਣ ਪੰਜਾਬ ਪੁਲਿਸ ਵੀ ਇਸ ਤੋਂ ਬਚ ਨਹੀਂ ਸਕੀ ਹੈ। ਦਸ ਦਈਏ ਕਿ ਅੰਮ੍ਰਿਤਸਰ ਚ ਪੁਲਿਸ ਮੁਲਾਜ਼ਮ ਦੇ ਮੋਟਰਸਾਈਕਲ ਤੇ ਚੋਰਾਂ ਨੇ ਆਪਣਾ ਹੱਥ ਸਾਫ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਮੁਲਾਜ਼ਮ ਦਾ ਪੁੱਤਰ ਟਿਊਸ਼ਨ ਪੜਨ ਗਿਆ ਸੀ
ਪਰ ਮਾਸਟਰ ਦੇ ਘਰ ਦੇ ਬਾਹਰ ਖੜ੍ਹਾ ਕੀਤਾ ਹੋਇਆ ਮੋਟਰਸਾਈਕਲ ਚੋਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਚੋਰ ਸੀਸੀਟੀਵੀ ਫੁਟੇਜ ‘ਚ ਕੈਦ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

