ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤ ਪਾਕਿਸਤਾਨ ਵਿਚਾਲੇ ਚਲ ਰਿਹੇ ਤਣਾਅ ਦੇ ਕਾਰਨ ਚਿੰਤਾ ਜਾਹਿਰ ਕੀਤੀ ਹੈ। ਦਸ ਦਈਏ ਕਿ ਕਰਤਾਰਪੁਰ ਕੋਰੀਡੋਰ ਦੇ ਕੰਮ ਰੁਕ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟ ਕਰਦੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ।
ਉਹਨਾਂ ਨੇ ਪਾਕਿਸਤਾਨ ਨੂੰ ਅਪੀਲ ਕਰ ਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਵੱਲੋਂ ਕੀਤੇ ਗਏ ਵਾਅਦਿਆਂ ਤੋਂ ਪਿੱਛੇ ਨਹੀਂ ਹੱਟਣ ਕਿਉਂਕਿ ਇਸ ਨਾਲ ਕਈ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗਾ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਤੇ ਮੁੜ ਵਾਪਸ ਵਪਾਰ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਦੇ ਨਾਲ ਆਪਣੇ ਸਾਰੇ ਵਪਾਰਕ ਤੋੜ ਲਏ ਹਨ।

