ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇਸ਼ ਭਰ ’ਚ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਮੌਕੇ ਮੁਸਲਿਮ ਭਾਈਚਾਰੇ ‘ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਦਸ ਦਈਏ ਕਿ ਬੱਕਰੇ ਦੀ ਕੁਰਬਾਨੀ ਦੇਣ ਤੋਂ ਬਾਅਦ ਲੋਕਾਂ ਨੇ ਨਮਾਜ਼ ਅਦਾ ਕੀਤੀ। ਉੱਥੇ ਹੀ ਇਸ ਖਾਸ ਮੌਕੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ।
Best wishes on the occasion of #EidAlAdha! May the spirit of togetherness, compassion & harmony bring happiness for all.#EidAdhaMubarak
— Capt.Amarinder Singh (@capt_amarinder) August 12, 2019
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਸ ਤਿਉਹਾਰ ਨੂੰ ਹਮਦਰਦੀ, ਲੋੜਵੰਦਾਂ ਪ੍ਰਤੀ ਸੇਵਾਭਾਵ ਤੇ ਭਾਈਚਾਰਕ ਸਾਂਝ ਦੇ ਨਾਲ ਮਨਾਉਣ ਦੀ ਗੱਲ ਆਖੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਵੀ ਜਿਆਦਾ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।


