ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਨਸ਼ੇ ਦਾ ਅਜਗਰ ਨੌਜਵਾਨਾਂ ਨੂੰ ਨਿਗਲਦਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦਾ ਭਵਿੱਖ ਨੂੰ ਵੀ ਖਤਰਾ ਪੈਦਾ ਹੋ ਰਿਹਾ ਹੈ। ਕਿਉਂਕਿ ਪੰਜਾਬ ਦੀ ਜਵਾਨੀ ਨਸ਼ੇ ਦੀ ਆਦੀ ਹੁੰਦੀ ਜਾ ਰਹੀ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਦਸ ਦਈਏ ਕਿ ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਨਸ਼ੇ ਦੀ ਓਵਰਡੋਜ਼ ਦੇ ਕਾਰਨ ਦੋ ਮੌਤਾਂ ਹੋ ਗਈਆਂ ਹਨ।
ਫਾਜਿਲਕਾ ਦੇ ਪਿੰਡ ਨੂਰਸ਼ਾਹ ਤੇ ਹੰਸਤਾ ‘ਚ ਨਸ਼ੇ ਦੇ ਓਵਰਡੋਜ ਦੇ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਨੌਜਵਾਨਾਂ ਦੀ ਉਮਰ 19 ਸਾਲ ਤੇ 21 ਸਾਲ ਦੱਸੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੂਬੇ ਚ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਸਗੋਂ ਨਸ਼ੇ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਕਾਰਨ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਸਖਤ ਕਦਮ ਚੁੱਕਣਾ ਚਾਹੀਦਾ ਹੈ। ਤਾਂ ਜੋ ਨੌਜਵਾਨਾਂ ਨੂੰ ਇਸ ਨਸ਼ੇ ਦੀ ਦਲਦਲ ਤੋਂ ਬਚਾਇਆ ਜਾ ਸਕੇ।

