ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਇਸ ਕਦਰ ਫੈਲ ਗਿਆ ਹੈ ਕਿ ਇਸ ਨਸ਼ੇ ਦੀ ਪੂਰਤੀ ਦੇ ਲਈ ਨਸ਼ੇੜੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਰਹਿੰਦਾ ਹੈ। ਇਸੇ ਤਰ੍ਹਾਂ ਦਾ ਮਾਮਲਾ ਤਲਵੰਡੀ ਸਾਬੋ ਤੋਂ ਦਿਲ ਦਹਿਲਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਜਿੱਥੇ ਇਕ ਨਸ਼ੇੜੀ ਪਤੀ ਨੇ ਪਤਨੀ ਨੂੰ ਜਿੰਦਾ ਸਾੜ ਦਿੱਤਾ। ਜਿਸ ਕਾਰਨ ਪਤਨੀ ਦੀ ਮੌਕੇ ਤੇ ਮੌਤ ਹੋ ਗਈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

