ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਜਿਸ ਕਾਰਨ ਪੁਲਿਸ ਤੋਂ ਬਿਨ੍ਹਾਂ ਡਰੇ ਕਿਸੇ ਵੀ ਤਰ੍ਹਾਂ ਦੀ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਬਦਮਾਸਾਂ ਨੇ ਇਕ ਘਰ ਦੇ ਅੰਦਰ ਜਬਰਨ ਦਾਖਿਲ ਹੋਕੇ ਭੰਨ ਤੋੜ ਕੀਤੀ।
ਮਿਲੀ ਜਾਣਕਾਰੀ ਦੇ ਅਨੁਸਾਰ ਬਦਮਾਸ਼ਾਂ ਨੇ ਭੰਨ ਤੋੜ ਕਰਦੇ ਹੋਏ ਔਰਤਾਂ ਦੇ ਨਾਲ ਕੁੱਟਮਾਰ ਵੀ ਕੀਤੀ। ਉੱਥੇ ਹੀ ਇਸ਼ ਮਾਮਲੇ ਤੇ ਪੀੜਤ ਪਰਿਵਾਰ ਨੇ ਹਮਲਾਵਾਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


