ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਬੱਚਾ ਚੋਰੀ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਇਸ ਮਾਮਲੇ ਦੇ ਕਾਰਨ ਲੋਕਾਂ ਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ।
ਉੱਥੇ ਹੀ ਦਸ ਦਈਏ ਕਿ ਹੁਸ਼ਿਆਰਪੁਰ ਚ ਇਸ ਤਰ੍ਹਾਂ ਦੇ ਮਾਮਲੇ ਚ ਲੋਕਾਂ ਵੱਲੋਂ ਔਰਤ ਦਾ ਕੁਟਾਪਾ ਚਾੜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਔਰਤ ਇਕ ਬੱਚੇ ਨੂੰ 10 ਰੁਪਏ ਦਾ ਲਾਲਚ ਦੇ ਕੇ ਆਪਣੇ ਨਾਲ ਲਿਜਾ ਰਹੀ ਸੀ
ਪਰ ਲੌਕਾਂ ਨੇ ਔਰਤ ਨੂੰ ਮੌਕੇ ਤੇ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕਾਬੂ ਕਰ ਲਿਆ। ਜਿਸ ਤੋਂ ਬਾਅਦ ਔਰਤ ਦਾ ਜੰਮ੍ਹ ਕੇ ਕੁਟਾਪਾ ਚਾੜਿਆ। ਫਿਲਹਾਲ ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਨਾਲ ਹੀ ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

