ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ ਪ੍ਰਸਾਸ਼ਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸਦੇ ਚੱਲਦੇ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਚੌਕਸ ਕੀਤਾ ਜਾ ਰਿਹਾ ਹੈ।
ਉੱਥੇ ਹੀ ਫਿਰੋਜ਼ਪੁਰ ਚ ਪ੍ਰਸਾਸ਼ਨ ਵੱਲੋਂ ਕਿਸਾਨਾਂ ਨੂੰ ਖੇਤਾਂ ਚ ਨਾ ਜਾਣ ਦੀਆਂ ਹਿਦਾਇਤਾ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਸਤਲੁਜ ਦਰਿਆ ਦੇ ਨੇੜੇ ਵਾਲੇ ਖੇਤਾਂ ਚ ਕਿਸਾਨਾਂ ਨੂੰ ਨਾ ਜਾਣ ਦੇ ਆਦੇਸ਼ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਪ੍ਰਸਾਸ਼ਨ ਵੱਲੋਂ ਭਾਖੜਾ ਦੇ ਹਰੀਕੇ ਵੱਲ ਨੂੰ ਜਿਆਦਾ ਪਾਣੀ ਛੱਡਿਆ ਜਾ ਸਕਦਾ ਹੈ। ਇਸ ਪਾਣੀ ਦੇ ਛੱਡਣ ਦੇ ਕਾਰਨ ਸਤਲੁਜ ਦਰਿਆ ਦਾ ਜਲ ਪੱਧਰ ਕਾਫੀ ਵਧ ਸਕਦਾ ਹੈ।
ਜਿਕਰ-ਏ-ਖਾਸ ਹੈ ਕਿ ਮੌਸਮ ਵਿਭਾਗ ਵੱਲੋਂ ਪੂਰੇ ਉਤਰ ਭਾਰਤ ਚ 72 ਘੰਟਿਆਂ ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਜਿਸ ਕਾਰਨ ਉਹਨਾਂ ਨੇ ਲੋਕਾਂ ਨੂੰ ਚੌਕਸ ਰਹਿਣ ਦੇ ਚਿਤਾਵਨੀ ਦਿੱਤੀ ਹੈ। ਨਾਲ ਹੀ ਸੂਬੇ ‘ਚੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਲ੍ਹੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਦਰਿਆਵਾਂ ਦੇ ਨੇੜੇ ਕਿਨਾਰੇ ਤੇ ਚੌਕਣ ਰਹਿਆ ਜਾਵੇ।


