ਅਜਨਾਲਾ ‘ਚ ਪੁਲਿਸ ਮੁਲਾਜ਼ਮ ਨੇ ਸਰਕਾਰੀ ਹਥਿਆਰ ਨਾਲ ਖੁਦ ਨੂੰ ਮਾਰੀ ਗੋਲੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਹਥਿਆਰ ਦੇ ਨਾਲ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਹਥਿਆਰ ਦੇ ਨਾਲ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।  ਮਿਲੀ ਜਾਣਕਾਰੀ ਦੇ ਅਨੁਸਾਰ ਬੱਸ ਸਟੈਂਡ ਦੀ ਦੂਜੀ ਮੰਜ਼ਿਲ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

Police officer  ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੀ ਹਾਲਤ ਬਹੁਤ ਹੀ ਗੰਭੀਰ ਬਣੀ ਹੋਈ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ ਦੇਖਦੇ ਹੋਏ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਹਸਪਤਾਲ ਚ ਰੈਫਰ ਕੀਤਾ ਗਿਆ ਹੈ।

Police officer

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਕੋਲੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਫਿਲਹਾਲ ਅਜੇ ਇਹ ਨਹੀਂ ਪਤਾ ਚੱਲ ਸਕੀਆ ਹੈ ਕਿ ਪੁਲਿਸ ਮੁਲਾਜ਼ਮ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ। ਖੈਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *