ਸੂਬੇ ‘ਚ ਹੜ੍ਹ ਦਾ ਖਤਰਾ ਬਰਕਰਾਰ: ਭਾਖੜਾ ਚੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਖੜਾ ਡੈਮ ਦੇ ਪਾਣੀ ਨੂੰ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸੰਬੰਧੀ ਭਾਖੜਾ ਬਿਆਸ ਮੈਨੇਜਮੈਂਟ ਨੇ ਐਲਾਨ ਕੀਤਾ ਹੈ ਕਿ ਅਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਖੜਾ ਡੈਮ ਦੇ ਪਾਣੀ ਨੂੰ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸੰਬੰਧੀ ਭਾਖੜਾ ਬਿਆਸ ਮੈਨੇਜਮੈਂਟ ਨੇ ਐਲਾਨ ਕੀਤਾ ਹੈ ਕਿ ਅਜੇ ਵੀ ਹੋਰ ਪਾਣੀ ਛੱਡਿਆ ਜਾਵੇਗਾ।

bhakra dam

ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਹਾਲੇ ਵੀ 5 ਫੁੱਟ ਹੋਰ ਪਾਣੀ ਦੇ ਪੱਧਰ ਨੂੰ ਘੱਟ ਕੀਤਾ ਜਾਵੇਗਾ ਜਿਸ ਲਈ ਉਹ ਹੋਰ ਵੀ ਪਾਣੀ ਛੱਡਣਗੇ।

BBMB

ਉੱਥੇ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਨੇ ਇਸ ਤੋਂ ਪਹਿਲਾ ਇਹ ਵੀ ਦੱਸਿਆ ਸੀ ਕਿ ਸਵੇਰੇ ਪਾਣੀ ਦਾ ਪੱਧਰ 1679.5 ਫੁੱਟ ਸੀ। ਜਿਸ ਨੂੰ 1675 ਫੁੱਟ ਤੱਕ ਲਿਆਂਦਾ ਜਾਵੇਗਾ। ਕਾਬਿਲੇਗੌਰ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਇਸ ਬਿਆਨ ਤੋਂ ਬਾਅਦ ਸਾਫ ਪਤਾ ਲੱਗ ਰਿਹਾ ਹੈ ਕਿ ਪੰਜਾਬ ਤੇ ਅਜੇ ਵੀ ਹੜ੍ਹ ਦਾ ਖਤਰਾ ਬਰਕਰਾਰ ਹੈ।

 

Leave a Reply

Your email address will not be published. Required fields are marked *