ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਪੈਦਾ ਹੋਏ ਤਣਾਅ ਦਾ ਅਸਰ ਹੁਣ ਕਰਤਾਰਪੁਰ ਲਾਂਘੇ ਤੇ ਦੇਖਣ ਨੂੰ ਮਿਲ ਰਿਹਾ ਹੈ। ਕਰਤਾਰਪੁਰ ਲਾਂਘੇ ਦੇ ਕੰਮ ਦੀ ਰਫਤਾਰ ਹੌਲੀ ਹੋ ਗਈ ਹੈ ਜਿਸ ਕਾਰਨ ਸਮੂਹ ਸਿੱਖ ਸੰਗਤ ਨੂੰ ਇਸ ਗੱਲ ਦੀ ਚਿੰਤਾ ਹੋ ਰਹੀ ਹੈ ਕਿ ਉਹ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉੱਥੇ ਹੀ ਕਰਤਾਰਪੁਰ ਲਾਂਘੇ ਨੂੰ ਲੈਕੇ ਲੈਂਡਪਰਟ ਅਥੋਰਟੀ ਆਫ ਇੰਡੀਆ ਨੇ ਮੀਟਿੰਗ ਕੀਤੀ।
ਇਸ ਮੀਟਿੰਗ ਚ ਸਥਾਨਕ SDM ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਕੰਮ ਤੈਅਸ਼ੁਦਾ ਸਮੇਂ ਚ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਲਾਂਘੇ ਦੇ ਕੰਮ ਚ ਰਫਤਾਰ ਜੋ ਹੌਲੀ ਹੋਈ ਹੈ ਇਸ ਸੰਬੰਧੀ ਉਹ ਕੇਂਦਰ ਸਰਕਾਰ ਦੇ ਨਾਲ ਗੱਲ ਕਰਨਗੇ।
ਜਿਸ ਤੋਂ ਬਾਅਦ ਜੱਲਦ ਹੀ ਉਹ ਕੇਂਦਰ ਸਰਕਾਰ ਨਾਲ ਗੱਲ ਕਰਕੇ ਲਾਂਘੇ ਦੇ ਕੰਮ ਦੀ ਰਫਤਾਰ ਨੂੰ ਦਰੁੱਸਤ ਕਰਵਾਉਣਗੇ। ਇਸ ਤੋਂ ਇਲਾਵਾ ਅਧਿਆਕਰਿਆਂ ਨੇ ਲਾਂਘੇ ਦੀ ਉਸਾਰੀ ਦੇ ਕੰਮ ਦਾ ਜਾਇਜਾ ਵੀ ਲਿਆ।

