ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਰਕੋਟਲਾ ‘ਚ ਸ਼ੇਰਪੁਰ ਤੋਂ ਧੂਰੀ ਰੋਡ ‘ਤੇ ਇੱਕ ਨਿੱਜੀ ਬੱਸ ਦੀ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਹਾਦਸੇ ਵਿੱਚ ਬੱਸ ਡਰਾਈਵਰ ਸਮੇਤ ਅੱਧੀ ਦਰਜ਼ਨ ਦੇ ਕਰੀਬ ਸਵਾਰੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਈਆ।
ਦਸ ਦਈਏ ਕਿ ਹਾਦਸੇ ਦੇ ਤੁਰੰਤ ਬਾਅਦ ਇੱਕਠੇ ਹੋਏ ਲੋਕਾਂ ਨੇ ਜਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਧੂਰੀ ਵਿੱਚ ਦਾਖਲ ਕਰਵਾਇਆ। ਨਾਲ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


