ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨੌਜਵਾਨ ਨਸ਼ੇ ਦੀ ਚਪੇਟ ਚ ਆ ਕੇ ਮਰ ਰਹੇ ਹਨ ਤੇ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਿਸਾਨ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮਾਨੀ ਸਿੰਗ ਵਾਲਾ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਤੇ ਕਰੀਬ 10 ਲੱਖ ਰੁਪਏ ਦਾ ਕਰਜਾ ਸੀ ਪਰ ਉਸ ਕੋਲ 9 ਏਕੜ ਜਮੀਨ ਸੀ। ਜਿਸ ਕਾਰਨ ਉਹ ਲੱਖਾਂ ਦਾ ਕਰਜਾ ਚੁੱਕਾ ਨਹੀਂ ਪਾ ਰਿਹਾ ਸੀ ਜਿਸ ਕਾਰਨ ਕਿਸਾਨ ਨੇ ਇਸੇ ਪਰੇਸ਼ਾਨੀ ਦੇ ਚੱਲਦੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

