ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਦੌਰਾ ਕਰ ਹੜ੍ਹ ਪ੍ਰਭਾਵਿਤ ਇਲਾਕਿਆ ਦਾ ਦੌਰਾ ਕੀਤਾ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਦੇ ਕਈ ਪਿੰਡਾਂ ਦਾ ਜਾਇਜਾ ਲਿਆ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹਨਾਂ ਨੇ ਨਵਾਂ ਸ਼ਹਿਰ, ਲੁਧਿਆਣਾ, ਫਿਲੌਰ ਸ਼ਾਹਕੋਟ ਤੇ ਲੋਹੀਆਂ ਦਾ ਹਵਾਈ ਸਰਵੇਖਣ ਕੀਤਾ।
https://www.facebook.com/Capt.Amarinder/videos/927808927579447/
ਨਾਲ ਹੀ ਉਹਨਾਂ ਨੇ ਕਿਹਾ ਕਿ ਹੜ੍ਹ ਦੇ ਕਾਰਨ ਕਰੀਬ 30 ਹਜਾਰ ਲੋਕ ਪ੍ਰਭਾਵਿਤ ਹੋਏ ਹਨ ਜਦਕਿ 108 ਪਿੰਡਾਂ ਦੀ ਫਸਲ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਤਲੁਜ ਦਰਿਆ ਚ 14 ਵਾਰ ਪਾੜ ਪੈ ਚੁੱਕਿਆ ਹੈ। ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਹਨਾਂ ਨੇ ਫੌਜ ਦੀ ਮਦਦ ਲੈਣ ਦੀ ਮੰਗ ਕੀਤੀ ਹੈ।
